|
ਭਾਰਤ ਸਰਕਾਰ ਅਮਰੀਕਾ ਤੋਂ ਸਬਕ ਲਏ : ਗਡਕਰੀ
Date: May 04, 2011
ਜੈਪੁਰ, 3 ਮਈ (ਪ,ਪ)¸
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤ ਨੂੰ ਅੱਤਵਾਦ ਦੇ ਮਾਮਲੇ ‘ਚ ਅਮਰੀਕਾ ਤੋਂ ਸਬਕ ਲੈ ਕੇ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਬਜਾਏ ਉਸ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਗਡਕਰੀ ਨੇ ਮੰਗਲਵਾਰ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਦੇਨ ਦੀ ਮੌਤ ਸੰਬੰਧੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਬਿਆਨਾਂ ਨੂੰ ਉਲਟ-ਪੁਲਟ ਦੱਸਦੇ ਹੋਏ ਕਿਹਾ ਕਿ ਇਸ ਨਾਲ ਅੱਤਵਾਦ ਵਿਰੁੱਧ ਸਾਡੀ ਲੜਾਈ ਕਮਜ਼ੋਰ ਪੈ ਸਕਦੀ ਹੈ। ਮੈਂ ਚਾਹਾਂਗਾ ਕਿ ਸਰਕਾਰ ਵਲੋਂ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਸਰਕਾਰ ਦੀ ਅਧਿਕਾਰਤ ਪ੍ਰਤੀਕਿਰਿਆ ਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਪਾਕਿਸਤਾਨ ਨਾਲ ਗੱਲਬਾਤ ਸ਼ੁਰੂ ਕਰਨ ਦੀ ਜਲਦਬਾਜ਼ੀ ਕੀਤੀ ਜਾ ਰਹੀ ਹੈ ਪਰ ਜਦ ਤਕ ਅੱਤਵਾਦ ਹੈ, ਪਾਕਿਸਤਾਨ ਨਾਲ ਗੱਲਬਾਤ ਕਰਨ ਨਾਲ ਕੁਝ ਵੀ ਹਾਸਲ ਨਹੀਂ ਹੋਵੇਗਾ। ਭਾਰਤ ਨੂੰ ਅੱਤਵਾਦ ਵਿਰੁੱਧ ਲੜਾਈ ‘ਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ, ਸਗੋਂ ਇਸ ਨੂੰ ਲੈ ਕੇ ਸਖਤ ਅਤੇ ਸਥਾਈ ਕਮੇਟੀ ਬਣਾਉਣੀ ਚਾਹੀਦੀ ਹੈ, ਜਿਸ ਲਈ ਭਾਜਪਾ ਹਮਾਇਤ ਦੇਵੇਗੀ।
|
Total Views: 17661 |