punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਰੂੰ ਦੀਆਂ ਕੀਮਤਾਂ ਦੇ ਮੰਦੇ ਨਾਲ ਕਤਾਈ ਮਿੱਲਾਂ ਨੂੰ ਅਰਬਾਂ ਦਾ ਨੁਕਸਾਨ


Date: May 28, 2011
Print This Story. Mail this to friend.

ਜੈਤੋ, 27 ਮਈ (ਪ,ਪ)¸



ਦੇਸ਼ ਦੇ ਕਪਾਹ ਉਤਪਾਦਕ ਰਾਜਾਂ ਦੀਆਂ ਮੰਡੀਆਂ ‘ਚ ਅੱਜਕਲ ਰੂੰ ਦੀਆਂ ਕੀਮਤਾਂ ‘ਚ ਭਾਰੀ ਮੰਦੀ ਆ ਚੁੱਕੀ ਹੈ। ਇਹ ਗਿਰਾਵਟ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਆਈ ਹੈ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਤੇ ਰਾਜ ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਮਦਨ ਲਾਲ ਕਪੂਰ ਨੇ ਆਖੀ। ਉਨ੍ਹਾਂ ਕਿਹਾ ਕਿ ਚਾਲੂ ਕਪਾਹ ਸੀਜ਼ਨ ਦੇ ਦੌਰਾਨ ਕੇਂਦਰ ਸਰਕਾਰ ਨੇ ਰੂੰ ਅਤੇ ਧਾਗੇ ਦੇ ਨਿਰਯਾਤ ਦੀ ਸਪੱਸ਼ਟ ਨੀਤੀ ਨਾ ਬਣਨ ਦੇ ਕਾਰਨ ਅੱਜ ਕਤਾਈ ਮਿੱਲਾਂ ਅਤੇ ਕਪਾਹ ਜਿਨਰਾਂ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ । ਕੇਂਦਰ ਸਰਕਾਰ 15 ਲੱਖ ਗੰਢਾਂ ਰੂੰ ਦੇ ਨਿਰਯਾਤ ਦਾ ਫੈਸਲਾ ਤੁਰੰਤ ਲਵੇ ਤਾਂ ਕਿ ਦੇਸ਼ ਦੀਆਂ ਮਿੱਲਾਂ ਬੰਦ ਹੋਣ ਤੋਂ ਬਚ ਸਕਣ ਅਤੇ ਲੱਖਾਂ ਲੋਕ ਬੇਰੋਜ਼ਗਾਰ ਹੋਣ ਤੋਂ ਬਚ ਜਾਣ। ਕਪੂਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਕਤਾਈ ਮਿੱਲਾਂ ਨੂੰ ਭੁਗਤਣਾ ਪਿਆ ਹੈ ਕਿਉਂਕਿ ਕਤਾਈ ਮਿੱਲਾਂ ਮੋਟੇ ਘਾਟੇ ‘ਚ ਪਹੁੰਚ ਗਈਆਂ ਹਨ। ਸਰਕਾਰ ਨੂੰ ਨਿਰਯਾਤ ਨੀਤੀ ਬਣਾਉਣ ਸਮੇਂ ਕਤਾਈ ਮਿਲਰਾਂ, ਟ੍ਰੇਡਰਜ਼ ਆਦਿ ਦੇ ਪ੍ਰਤੀਨਿਧੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਦੀਆਂ ਕਤਾਈ ਮਿੱਲਾਂ ਚਾਲੂ ਰਹਿ ਸਕਣ। ਕਪੂਰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੂੰ ਭਾਰਤੀ ਕਤਾਈ ਮਿੱਲਾਂ ਦੀ ਥਾਂ ਵਿਦੇਸ਼ ਦੀਆਂ ਕਤਾਈ ਮਿੱਲਾਂ ਦੀ ਵੱਧ ਚਿੰਤਾ ਰਹਿੰਦੀ ਹੈ।



Total Views: 17740

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation