punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਆਈ. ਐੱਮ. ਐੱਫ. ਦੇ ਨਵੇਂ ਪ੍ਰਧਾਨ ਲਈ ਲੇਗਾਰਡੇ ਸਭ ਤੋਂ ਪਸੰਦੀਦਾ ਉਮੀਦਵਾਰ


Date: May 28, 2011
Print This Story. Mail this to friend.

ਵਾਸ਼ਿੰਗਟਨ, 27 ਮਈ (ਪ,ਪ)-



ਦੁਨੀਆ ਦੀ ਸਭ ਤੋਂ ਵੱਡੀ ਵਿੱਤੀ ਸੰਸਥਾ ਕੌਮਾਂਤਰੀ ਮੁਦਰਾਕੋਸ਼ (ਆਈ. ਐੱਮ. ਐੱਫ.) ਦੇ ਨਵੇਂ ਪ੍ਰਧਾਨ ਦੇ ਤੌਰ ‘ਤੇ ਫਰਾਂਸ ਦੀ ਕ੍ਰਿਸਟਿਨੀ ਲੇਗਾਰਡੇ ਸਭ ਤੋਂ ਪਸੰਦੀਦਾ ਉਮੀਦਵਾਰ ਮੰਨੀ ਜਾ ਰਹੀ ਹੈ। ਕੌਮਾਂਤਰੀ ਪੱਧਰ ‘ਤੇ ਆਰਥਿਕ ਮਾਹਿਰਾਂ ਵਿਚਾਲੇ ਕਰਵਾਏ ਇਕ ਤਾਜ਼ੇ ਸਰਵੇ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਸਰਵੇ ਦੇ ਨਤੀਜਿਆਂ ਅਨੁਸਾਰ ਕੁਲ 56 ਆਰਥਿਕ ਮਾਹਿਰਾਂ ਵਿਚੋਂ 32 ਦਾ ਮੰਨਣਾ ਹੈ ਕਿ ਇਸ ਅਹੁਦੇ ਲਈ ਲੇਗਾਰਡੇ ਸਭ ਤੋਂ ਸਹੀ ਰਹੇਗੀ। ਸਾਬਕਾ ਮੁਖੀ ਡੋਮਨਿਕ ਸਟ੍ਰਾਸ ਕਾਨ ਦੇ ਅਹੁਦਾ ਛੱਡਣ ਤੋਂ ਬਾਅਦ ਤੋਂ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ਾਂ ਵਿਚਾਲੇ ਆਈ. ਐੱਮ. ਐੱਫ. ਦੇ ਪ੍ਰਧਾਨ ਅਹੁਦੇ ਨੂੰ ਲੈ ਕੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਜ਼ਿਆਦਾਤਰ ਵਿਕਸਿਤ ਦੇਸ਼ ਜਿਥੇ ਲੇਗਾਰਡੇ ਦੇ ਹੱਕ ਵਿਚ ਲਾਮਬੰਦ ਹੋ ਰਹੇ ਹਨ, ਓਧਰ ਦੂਜੇ ਪਾਸੇ ਭਾਰਤ, ਚੀਨ, ਰੂਸ, ਬ੍ਰਾਜ਼ੀਲ ਅਤੇ ਦੱਖਣੀ ਅਫਰੀਕੀ ਦੇਸ਼ਾਂ ਦਾ ਗਰੁੱਪ ਬਰਿਕਸ ਇਸ ਅਹੁਦੇ ‘ਤੇ ਯੂਰਪੀ ਦੇਸ਼ਾਂ ਦਾ ਦਬਦਬਾ ਖਤਮ ਕਰਕੇ ਵਿਕਾਸਸ਼ੀਲ ਦੇਸ਼ਾਂ ਨੂੰ ਇਸ ਦੀ ਕਮਾਨ ਸੌਂਪੇ ਜਾਣ ‘ਤੇ ਜ਼ੋਰ ਦੇ ਰਿਹਾ ਹੈ। ਬਰਿਕਸ ਦੇਸ਼ਾਂ ਦਾ ਮੰਨਣਾ ਹੈ ਕਿ ਇਸ ਵਿਚ ਹਮੇਸ਼ਾ ਯੂਰਪੀ ਦੇਸ਼ਾਂ ਦੀ ਨੁਮਾਇੰਦਗੀ ਰਹਿਣ ਨਾਲ ਇਸ ਸੰਸਥਾ ਦਾ ਵੱਕਾਰ ਅਤੇ ਭਰੋਸੇਯੋਗਤਾ ਘੱਟ ਰਹੀ ਹੈ। ਆਈ. ਐੱਮ. ਐੱਫ. ਦੇ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਨਾਮਜ਼ਦਗੀ ਭਰਨ ਦਾ ਕੰਮ 10 ਜੂਨ ਨੂੰ ਖਤਮ ਹੋ ਜਾਵੇਗਾ ਅਤੇ 30 ਜੂਨ ਨੂੰ ਨਵੇਂ ਪ੍ਰਧਾਨ ਦੀ ਚੋਣ ਕਰ ਲਈ ਜਾਵੇਗੀ। ਵਿਕਸਿਤ ਦੇਸ਼ਾਂ ਦੀ ਉਮੀਦਵਾਰ ਦੇ ਤੌਰ ‘ਤੇ ਲੇਗਾਰਡੇ ਦੇ ਨਾਂ ‘ਤੇ ਸਹਿਮਤੀ ਬਣ ਚੁੱਕੀ ਹੈ। ਓਧਰ ਰੂਸ ਨੇ ਕਿਹਾ ਹੈ ਕਿ ਉਹ ਕਜ਼ਾਕਿਸਤਾਨ ਦੇ ਕੇਂਦਰੀ ਬੈਂਕ ਦੇ ਪ੍ਰਧਾਨ ਗ੍ਰੇਗਰੀ ਨਾਰਚੇਨਕੋ ਦੀ ਉਮੀਦਵਾਰੀ ਦਾ ਸਮਰਥਨ ਕਰਦਾ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਇਸ ਦੀ ਜਾਣਕਾਰੀ ਨਹੀਂ ਮਿਲੀ ਹੈ। ਆਈ. ਐੱਮ. ਐੱਫ. ਦੇ ਪ੍ਰਧਾਨ ਅਹੁਦੇ ਲਈ ਲੇਗਾਰਡੇ ਅਤੇ ਨਾਰਚੇਨਕੋ ਤੋਂ ਇਲਾਵਾ ਕਈ ਹੋਰ ਮਹਾਰਥੀ ਮੈਦਾਨ ਵਿਚ ਹਨ। ਇਨ੍ਹਾਂ ਵਿਚ ਮੈਕਸੀਕੋ ਦੇ ਕੇਂਦਰੀ ਬੈਂਕ ਦੇ ਗਵਰਨਰ ਅਗਸਟੀਨ ਕਾਰਨਸਟੇਂਸ, ਦੱਖਣੀ ਅਫਰੀਕਾ ਦੇ ਸਾਬਕਾ ਵਿੱਤ ਮੰਤਰੀ ਟ੍ਰੈਵਰ ਮੈਨੂਅਲ ਦਾ ਨਾਂ ਖਾਸ ਤੌਰ ‘ਤੇ ਲਿਆ ਜਾ ਰਿਹਾ ਹੈ।



Total Views: 17751

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation