punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਕਾਂਗਰਸ ਨੇ ਤਿੰਨ ਹਲਕਿਆਂ ਤੋਂ ਉਮੀਦਵਾਰ ਬਦਲੇ


Date: Jan 10, 2012
Print This Story. Mail this to friend.

ਨਵੀਂ ਦਿੱਲੀ, 9 ਜਨਵਰੀ-(ਪ,ਪ)

ਕਾਂਗਰਸ ਹਾਈ ਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲਾਂ ਐਲਾਨੇ ਉਮੀਦਵਾਰਾਂ ਵਿਚੋਂ ਤਿੰਨ ਹਲਕਿਆਂ ਤੋਂ ਉਮੀਦਵਾਰ ਬਦਲ ਦਿੱਤੇ ਹਨ। ਤਿੱਖੇ ਵਿਰੋਧ ਕਾਰਨ ਹਾਈ ਕਮਾਂਡ ਨੇ ਅੰਮ੍ਰਿਤਸਰ (ਉੱਤਰੀ) ਤੋਂ ਅਸ਼ਵਨੀ ਪੱਪੀ ਦੀ ਥਾਂ ਕਰਮਜੀਤ ਸਿੰਘ ਰਿਲਟੂ, ਅੰਮ੍ਰਿਤਸਰ (ਪੂਰਬੀ) ਤੋਂ ਸਿਮਰਪ੍ਰੀਤ ਭਾਟੀਆ ਦੀ ਥਾਂ ਸੁਨੀਲ ਦੱਤੀ ਅਤੇ ਜਲੰਧਰ (ਕੇਂਦਰੀ) ਤੋਂ ਰਾਜ ਕੁਮਾਰ ਗੁਪਤਾ ਦੀ ਥਾਂ ਰਾਜਿੰਦਰ ਬੇਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਭੋਆ ਤੋਂ ਸ੍ਰੀ ਬਲਦੇਵ ਰਾਜ ਫਤਿਹਪੁਰੀ ਨੂੰ ਉਮੀਦਵਾਰ ਬਣਾਇਆ ਗਿਆ। ਯਾਦ ਰਹੇ ਕਿ ਇਨ੍ਹਾਂ ਤਿੰਨ ਹਲਕਿਆਂ ਲਈ ਐਲਾਨੇ ਉਮੀਦਵਾਰਾਂ ਦਾ ਤਿੱਖਾ ਵਿਰੋਧ ਹੋ ਰਿਹਾ ਸੀ। ਪਾਰਟੀ ਦੀ ਪੰਜਾਬ ਲੀਡਰਸ਼ਿਪ ਵੱਲੋਂ ਪੈਰਵਾਈ ਕਰਨ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਨੇ ਉਮੀਦਵਾਰ ਬਦਲਣ ‘ਤੇ ਮੋਹਰ ਲਾ ਦਿੱਤੀ।

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਕੇਂਦਰੀ ਹਲਕੇ ਤੋਂ ਰਾਜ ਕੁਮਾਰ ਗੁਪਤਾ ਦੀ ਟਿਕਟ ਕੱਟ ਕੇ ਕੌਂਸਲਰ ਰਜਿੰਦਰ ਬੇਰੀ ਨੂੰ ਦੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਹਲਕੇ ਤੋਂ ਰਾਜ ਕੁਮਾਰ ਗੁਪਤਾ ਦੀ ਥਾਂ ਰਜਿੰਦਰ ਬੇਰੀ ਕਾਂਗਰਸ ਦੇ ਉਮੀਦਵਾਰ ਹੋਣਗੇ।

ਸਾਬਕਾ ਵਿਧਾਇਕ ਸ੍ਰੀ ਗੁਪਤਾ ਨੂੰ ਦੂਜੀ ਵਾਰ ਸਿਆਸੀ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ 2007 ਦੀਆਂ ਚੋਣਾਂ ਸਮੇਂ ਕਾਂਗਰਸ ਦੇ ਵਿਧਾਇਕ ਹੁੰਦਿਆਂ ਹੋਇਆਂ ਉਨ੍ਹਾਂ ਦੀ ਥਾਂ ਤੇਜਿੰਦਰ ਸਿੰਘ ਬਿੱਟੂ ਨੂੰ ਟਿਕਟ ਦਿੱਤੀ ਗਈ ਸੀ। ਪਰ ਬਿੱਟੂ ਇਸ ਹਲਕੇ ਤੋਂ ਵੱਡੇ ਫਰਕ ਨਾਲ ਚੋਣ ਹਾਰ ਗਏ ਸਨ। ਉਦੋਂ ਗੁਪਤਾ ਨੇ ਭਾਜਪਾ ਦਾ ਪੱਲਾ ਫੜ ਲਿਆ ਸੀ ਤੇ ਉਹ ਪਿਛਲੇ ਸਾਲ ਹੀ ਮੁੜ ਕਾਂਗਰਸ ਵਿਚ ਸ਼ਾਮਲ ਹੋਏ ਸਨ।



Total Views: 17788

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation