punjabi.7starnews.com
HOME English ਪੰਜਾਬੀ हिन्दी Gallery
Email: 7starnews7@gmail.com , x7news@gmail.com
 ¤ ਬਹੁਤ ਸ਼ਰਮੀਲੀ ਹੈ ਸਨੀ ਲਿਓਨ  ¤ ਮਧੁਬਾਲਾ 'ਚ ਨਜ਼ਰ ਆਏਗੀ ਸੁਸ਼ਮਿਤਾ ਮੁਖਰਜੀ  ¤ ਸ਼ਾਪਿੰਗ ਕਰਨ ਦੀ ਸ਼ੌਕੀਨ ਹੈ ਨੇਹਾ  ¤ ਪੁਣੇ ਨੂੰ ਹਰਾ ਕੇ ਕੇ. ਕੇ. ਆਰ. ਕੁਆਲੀਫਾਇਰ ਇਕ 'ਚ  ¤ ਦਿੱਲੀ ਚੋਟੀ 'ਤੇ, ਪੰਜਾਬ ਹੋਇਆ ਬਾਹਰ  ¤ 'ਪਲੀਜ਼ ਮੇਰੇ ਵਿਆਹ ਦੀ ਅਫਵਾਹਾਂ ਨੂੰ ਬੰਦ ਕਰੋ'  ¤ ਜਾਪਾਨ ਨੂੰ ਪਿੱਛੇ ਛੱਡ ਕੇ ਚੀਨ ਬਣੇਗਾ ਆਈ. ਟੀ. ਉਤਪਾਦਾਂ ਦਾ ਸਭ ਤੋਂ ਵੱਡਾ ਖਪਤਕਾਰ  ¤ ਫੇਸਬੁੱਕ ਬਣੀ 100 ਅਰਬ ਡਾਲਰ ਦੀ ਕੰਪਨੀ  ¤ ਭਾਰਤੀ ਵਿਦਿਆਰਥੀ ਬ੍ਰਿਟੇਨ ਜਾਣ ਤੋਂ ਕਰ ਰਹੇ ਨੇ ਪਰਹੇਜ਼  ¤ ਵਿਆਹ ਦੇ ਬੰਧਨ 'ਚ ਬੱਝੇ ਜੁਕਰਬਰਗ  ¤ ਜਦੋਂ ਬਾਥਰੂਮ 'ਚ ਲੁੱਕ ਗਏ ਸੀ ਛੋਟੇ ਰਾਜੀਵ  ¤ ਸਹੇਲੀ ਦੀ ਕਰਤੂਤ ਨੇ ਕੀਤਾ ਸ਼ਰਮਸਾਰ  ¤ ਯਾਰੀ 'ਤੇ ਆਸ਼ਕੀ ਭਾਰੀ, ਦੋਸਤ ਨੂੰ ਗੋਲੀ ਮਾਰੀ  ¤ ਸੈਕਸ ਲਈ ਉਕਸਾਉਂਦੇ ਨੇ ਕਿੰਨਰ  ¤ ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ  ¤ — ਕਰਜ਼ੇ ਦੀ ਮਾਰ ਝੱਲ ਰਿਹਾ ਅੱਜ ਦਾ ਕਿਸਾਨ  ¤  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀ ਦਾ ਸਨਮਾਨ।  ¤  ਸੀਵਰੇਜ ਬਣਿਆ ਪ੍ਰੇਸ਼ਾਨੀਆ ਦਾ ਘਰ  ¤  ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੇ ਦਿਨ ਘਟਾਏ ਜਾਣ ਤੇ ਕਾਦੀਆਂ ਵਿੱਚ ਰੋਸ਼ ਪ੍ਰਦਰਸ਼ਨ ਕੀਤਾ  ¤  ਕਾਦੀਆਂ ਦਾ ਦੰਪਤੀ ਬੁਕਾਫ਼ੇਸਟ (ਜਰਮਨੀ) ਵਿੱਚ ਹੋ ਰਿਹਾ ਹੈ ਏਅਰ ਇੰਡੀਆ ਦੇ ਕਾਰਨ ਖਜਲ ਖੁਆਰ  ¤ .  X7 News English :: X7 News Hindi :: X7 News Punjabi
News Category

ਅਮਰੀਕਾ ’ਚ ਨਿਵੇਸ਼ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਾਂਗੇ: ਓਬਾਮਾ


Date: Jan 14, 2012
Print This Story. Mail this to friend.

ਵਾਸ਼ਿੰਗਟਨ, January - 13 - 2012

ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਐਲਾਨ ਕੀਤਾ ਹੈ ਕਿ ਸਰਕਾਰ ਜਲਦੀ ਹੀ ਅਜਿਹੀਆਂ ਨੀਤੀਆਂ ਲਾਗੂ ਕਰ ਰਹੀ ਹੈ ਜਿਨ੍ਹਾਂ ਤਹਿਤ ਅਮਰੀਕਾ ਵਿਚ ਨਿਵੇਸ਼ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਲੀਆਂ ਕੰਪਨੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵਿਦੇਸ਼ੀ ਕੰਪਨੀਆਂ ਲਈ ਟੈਕਸ ਛੋਟਾਂ ਦੇਣ ਵੱਲ ਵੀ ਇਸ਼ਾਰਾ ਕੀਤਾ।

ਸੰਸਦ ਵਿਚ ਸਾਲਾਨਾ ਬਜਟ ਪੇਸ਼ ਕਰਨ ਮੌਕੇ ਵਿਦੇਸ਼ੀ ਨਿਵੇਸ਼ ਨੂੰ ਅਮਰੀਕਾ ਵਿਚ ਉਤਸ਼ਾਹਤ ਕਰਨ ਵਾਲੀਆਂ ਨੀਤੀਆਂ ਐਲਾਨੇ ਜਾਣ ਦੀ ਸੰਭਾਵਨਾ ਹੈ। ਵਾਈਟਹਾਊਸ ਵਿਚ ਕਾਰਪੋਰੇਟ ਜਗਤ ਦੀਆਂ ਹਸਤੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਅਗਲੇ ਕੁਝ ਹਫਤਿਆਂ ਵਿਚ ਅਸੀਂ ਨਵੀਆਂ ਟੈਕਸ ਤਜਵੀਜ਼ਾਂ ਲਿਆ ਰਹੇ ਹਾਂ ਜਿਨ੍ਹਾਂ ਨਾਲ ਅਮਰੀਕਾ ਵਿਚ ਨਿਵੇਸ਼ ਕਰਨ ਵਾਲੀਆਂ ਅਮਰੀਕੀ ਕੰਪਨੀਆਂ ਅਤੇ ਵਿਦੇਸ਼ਾਂ ਤੋਂ ਰੁਜ਼ਗਾਰ ਦੇ ਮੌਕੇ ਇਥੇ ਲਿਆਉਣ ਵਾਲੀਆਂ ਕੰਪਨੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਅਮਰੀਕਾ ਇਕ ਅਸਥਿਰ ਆਰਥਿਕਤਾ ਵਾਲਾ ਦੇਸ਼ ਬਣੇ ਅਤੇ ਹੁਨਰਮੰਦ ਕਾਮੇ ਵਿਦੇਸ਼ਾਂ ਤੋਂ ਮੰਗਵਾਉਣੇ ਪੈਣ।

ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਅਸੀਂ ਵਿਸ਼ਵ ਵਿਚ ਇਨ੍ਹਾਂ ਮਾਣ ਵਾਲੇ ਸ਼ਬਦਾਂ ਲਈ ਜਾਣੇ ਜਾਂਦੇ ਰਹੀਏ, ‘ਮੇਡ ਇਨ ਅਮਰੀਕਾ।’ ਉਨ੍ਹਾਂ ਕਿਹਾ ਕਿ ਉਹ ਇਹ ਹਰਗਿਜ਼ ਨਹੀਂ ਚਾਹੁੰਦੇ ਕਿ ਵਸਤਾਂ ਦੇ ਨਿਰਮਾਣ ਵਾਲੀਆਂ ਨੌਕਰੀਆਂ ਦੀਆਂ ਜੜ੍ਹਾਂ ਜਰਮਨੀ ਜਾਂ ਚੀਨ ਵਰਗੇ ਮੁਲਕਾਂ ਵਿਚ ਲੱਗਣ। ‘‘ਮੈਂ ਚਾਹੁੰਦਾ ਹਾਂ ਕਿ ਇਹ ਜੜ੍ਹਾਂ ਮਿਸ਼ੀਗਨ, ਓਹੀਓ, ਵਰਜੀਨੀਆ ਤੇ ਉੱਤਰੀ ਕੈਰੋਲੀਨਾ ਵਿਚ ਲੱਗਣ।’ ਇਸ ਦੌੜ ਨੂੰ ਅਮਰੀਕਾ ਜਿੱਤ ਸਕਦਾ ਹੈ। ਇਸ ਦੌੜ ਨੂੰ ਜਿੱਤਣ ਲਈ ਵਪਾਰ ਸਾਡੀ ਸਹਾਇਤਾ ਕਰ ਸਕਦਾ ਹੈ।

ਅਮਰੀਕੀ ਕੰਪਨੀਆਂ ਦੇ ਕਾਰਜਕਾਰੀ ਅਧਿਕਾਰੀਆਂ ਨਾਲ ਆਪਣੀ ਮੀਟਿੰਗ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਆਊਟ ਸੋਰਸਿੰਗ ਬਾਰੇ ਸੁਣਿਆ ਹੋਵੇਗਾ ਪਰ ਇਹ ਕੰਪਨੀਆਂ ਇਨ ਸੋਰਸਿੰਗ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਪੂੰਜੀ ਨਿਵੇਸ਼ ਲਈ ਯੂਨਾਈਟਿਡ ਸਟੇਟਸ ਅਮਰੀਕਾ ਨੂੰ ਚੁਣ ਰਹੀਆਂ ਹਨ, ਜਿੱਥੇ ਵਿਸ਼ਵ ਦੇ ਬਿਹਤਰੀਨ ਉੱਦਮੀ, ਬਿਹਤਰੀਨ ਯੂਨੀਵਰਸਿਟੀਆਂ ਤੇ ਬਹੁਤ ਹੀ ਉਤਸ਼ਾਹੀ, ਖੋਜੀ ਮਨਾਂ ਵਾਲੇ ਉੱਦਮੀ ਹਨ।

ਉਨ੍ਹਾਂ ਕਿਹਾ ਕਿ ਜਦੋਂ ਉਹ ਦੇਸ਼ ਦੇ ਆਮ ਨਾਗਰਿਕਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਦੇ ਇਸ ਵਿਸ਼ਵਾਸ ਦਾ ਪਤਾ ਚੱਲਦਾ ਹੈ ਕਿ ਸਖਤ ਮਿਹਨਤ ਦਾ ਮੁੱਲ ਮੁੜਦਾ ਹੈ। ਜ਼ਿੰਮੇਵਾਰੀ ਨਿਭਾਉਣ ਵਾਲੇ ਨੂੰ ਸਨਮਾਨ ਮਿਲਦਾ ਹੈ ਤੇ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਯਤਨ ਕਰਨ ਨਾਲ ਹਰ ਕੋਈ ਹਾਸਲ ਕਰ ਸਕਦਾ ਹੈ।



Total Views: 17853

nl
State Information
Commission


Punjab Police

Ludhiana Directory


© 2012 punjabi.7starnews.com
eXTReMe Tracker
Site By: Arash Info Corporation