|
ਅਕਾਲੀ ਦਲ ਨੇ ਕਿਸੇ ਡੇਰੇ ਤੋਂ ਵੋਟ ਨਹੀਂ ਮੰਗੀ : ਬਾਦਲ
Date: Feb 09, 2012
ਲੁਧਿਆਣਾ,9 ਫਰਵਰੀ (ਪ.ਪ)-
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਡੇਰਾ ਸਰਸਾ ਤੇ ਹੋਰਨਾਂ ਡੇਰਿਆਂ ਵਲੋਂ ਅਕਾਲੀ ਦਲ 'ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਦੇ ਹੋਏ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ, ਸਗੋਂ ਪੰਜਾਬ ਦੀ ਸਮੁੱਚੀ ਜਨਤਾ ਤੋਂ ਵਿਕਾਸ ਦੇ ਮੁੱਦੇ 'ਤੇ ਵੋਟ ਮੰਗੀ ਸੀ, ਜੋ ਪੰਜਾਬ ਦੇ ਵੋਟਰਾਂ ਨੇ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣਾ ਫਤਵਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਕੰਮਾਂ 'ਤੇ ਮੋਹਰ ਹੋਵੇਗਾ।
ਸ. ਬਾਦਲ ਅੱਜ ਕਸਬਾ ਸੁਧਾਰ 'ਚ ਅਕਾਲੀ ਦਲ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮੁੱਲਾਂਪੁਰੀ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਸ. ਬਾਦਲ ਨੇ ਪੱਤਰਕਾਰਾਂ ਨੂੰ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹੁਣ ਇਕ ਮਹੀਨਾ ਐਸ਼ ਕਰੋ ਤੇ ਮੌਜਾਂ ਮਾਣੋ ਇਕ ਮਹੀਨੇ ਬਾਅਦ ਨਵੀਂ ਸਰਕਾਰ ਬਣਾ ਕੇ ਤੁਹਾਡੇ ਸਵਾਲਾਂ ਦੇ ਜਵਾਬ ਦੇਵਾਂਗੇ।
|
Total Views: 17926 |